Mantra.Tips

ਤ੍ਵ ਪ੍ਰਸਾਦਿ ਸਵੱਯੇ PDF

ਤ੍ਵ ਪ੍ਰਸਾਦਿ ਸਵੱਯੇ की पूरी लिरिक्स — संस्कृत, रोमन व अर्थ सहित। एक क्लिक में PDF सेव करें या प्रिंट करें।

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਪਾਤਿਸ਼ਾਹੀ ੧੦ ॥

paatishaahee 10 ||

ਤ੍ਵ ਪ੍ਰਸਾਦਿ ॥ ਸਵੱਯੇ ॥

tavai prasaadh || sava'ye ||

ਸ੍ਰਾਵਗ ਸੁੱਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰ ਜੋਗ ਜਤੀ ਕੇ ॥ ਸੂਰ ਸੁਰਾਰਦਨ ਸੁੱਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥ ਸਾਰੇ ਹੀ ਦੇਸ ਕੋ ਦੇਖਿ ਰਹਿਓ ਮਤ ਕੋਊ ਨ ਦੇਖੀਅਤ ਪ੍ਰਾਨਪਤੀ ਕੇ ॥ ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥੨੧॥

sraavag su'dh samooh sidhaan ke dhekh firio ghar jog jatee ke || soor suraaradhan su'dh sudhaadhik sa(n)t samooh anek matee ke || saare hee dhes ko dhekh rahio mat kouoo na dhekheeat praanapatee ke || sree bhagavaan kee bhai kirapaa hoo te ek ratee bin ek ratee ke ||1||21||

ਮਾਤੇ ਮਤੰਗ ਜਰੇ ਜਰ ਸੰਗ ਅਨੂਪ ਉਤੰਗ ਸੁਰੰਗ ਸਵਾਰੇ ॥ ਕੋਟ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕੋ ਜਾਤ ਨਿਵਾਰੇ ॥ ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥ ਏਤੇ ਭਏ ਤੁ ਕਹਾ ਭਏ ਭੂਪਤਿ ਅੰਤ ਕੋ ਨਾਂਗੇ ਹੀ ਪਾਂਇ ਪਧਾਰੇ ॥੨॥੨੨॥

maate mata(n)g jare jar sa(n)g anoop uta(n)g sura(n)g savaare || koT tura(n)g kura(n)g se koodhat paun ke gaun ko jaat nivaare || bhaaree bhujaan ke bhoop bhalee bidh niaavat sees na jaat bichaare || ete bhe ta kahaa bhe bhoopat a(n)t ko naa(n)ge hee paa(n)i padhaare ||2||22||

ਜੀਤ ਫਿਰੈ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥ ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੈਂ ਹਯਰਾਜ ਹਜਾਰੇ ॥ ਭੂਤ ਭਵਿੱਖ ਭਵਾਨ ਕੇ ਭੂਪਤ ਕਉਨੁ ਗਨੈ ਨਹੀਂ ਜਾਤ ਬਿਚਾਰੇ ॥ ਸ੍ਰੀ ਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕਉ ਅੰਤ ਕੇ ਧਾਮ ਸਿਧਾਰੇ ॥੩॥੨੩॥

jeet firai sabh dhes dhisaan ko baajat ddol miradha(n)g nagaare || gu(n)jat gooR gajaan ke su(n)dhar hi(n)sat hai(n) hayaraaj hajaare || bhoot bhavi'kh bhavaan ke bhoopat kaun ganai nahee(n) jaat bichaare || sree pat sree bhagavaan bhaje bin a(n)t kau a(n)t ke dhaam sidhaare ||3||23||

ਤੀਰਥ ਨਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੈ ॥ ਬੇਦ ਪੁਰਾਨ ਕਤੇਬ ਕੁਰਾਨ ਜਮੀਨ ਜਮਾਨ ਸਬਾਨ ਕੇ ਪੇਖੈ ॥ ਪਉਨ ਅਹਾਰ ਜਤੀ ਜਤ ਧਾਰ ਸਬੈ ਸੁ ਬਿਚਾਰ ਹਜਾਰ ਕ ਦੇਖੈ ॥ ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥੨੪॥

teerath naan dhiaa dham dhaan su sa(n)jam nem anek bisekhai || bedh puraan kateb kuraan jameen jamaan sabaan ke pekhai || paun ahaar jatee jat dhaar sabai su bichaar hajaar k dhekhai || sree bhagavaan bhaje bin bhoopat ek ratee bin ek na lekhai ||4||24||

ਸੱੁਧ ਸਿਪਾਹ ਦੁਰੰਤ ਦੁਬਾਹ ਸੁ ਸਾਜ ਸਨਾਹ ਦੁਰਜਾਨ ਦਲੈਂਗੇ ॥ ਭਾਰੀ ਗੁਮਾਨ ਭਰੇ ਮਨ ਮੈਂ ਕਰ ਪਰਬਤ ਪੰਖ ਹਲੇ ਨ ਹਲੈਂਗੇ ॥ ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥ ਸ੍ਰੀ ਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗਿ ਜਹਾਨ ਨਿਦਾਨ ਚਲੈਂਗੇ ॥੫॥੨੫॥

sa'udh sipaeh dhura(n)t dhubaeh su saaj sanaeh dhurajaan dhalai(n)ge || bhaaree gumaan bhare man mai(n) kar parabat pa(n)kh hale na halai(n)ge || tor areen maror mavaasan maate mata(n)gan maan malai(n)ge || sree pat sree bhagavaan kirapaa bin tiaag jahaan nidhaan chalai(n)ge ||5||25||

ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛੱਯਾ ॥ ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲੱਯਾ ॥ ਗਾੜ੍ਹੇ ਗੜ੍ਹਾਨ ਕੋ ਤੋੜਨਹਾਰ ਸੁ ਬਾਤਨ ਹੀਂ ਚਕ ਚਾਰ ਲਵੱਯਾ ॥ ਸਾਹਿਬੁ ਸ੍ਰੀ ਸਭ ਕੋ ਸਿਰਨਾਇਕ ਜਾਚਕ ਅਨੇਕ ਸੁ ਏਕ ਦਿਵੱਯਾ ॥੬॥੨੬॥

beer apaar badde bariaar abichaareh saar kee dhaar bhachha'yaa || torat dhes mali(n)dh mavaasan maate gajaan ke maan mala'yaa || gaaRhe gaRhaan ko toRanahaar su baatan hee(n) chak chaar lava'yaa || saahib sree sabh ko siranaik jaachak anek su ek dhiva'yaa ||6||26||

ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿਖ ਭਵਾਨ ਜਪੈਂਗੇ ॥ ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥ ਪੁੰਨ ਪ੍ਰਤਾਪਨ ਬਾਢ ਜੈਤ ਧੁਨ ਪਾਪਨ ਕੇ ਬਹੁ ਪੁੰਜ ਖਪੈਂਗੇ ॥ ਸਾਧ ਸਮੂਹ ਪ੍ਰਸੰਨ ਫਿਰੈਂ ਜਗ ਸਤ੍ਰ ਸਭੈ ਅਵਿਲੋਕ ਚਪੈਂਗੇ ॥੭॥੨੭॥

dhaanav dhev fani(n)dh nisaachar bhoot bhavikh bhavaan japai(n)ge || jeev jite jal mai thal mai pal hee pal mai sabh thaap thapai(n)ge || pu(n)n prataapan baadd jait dhun paapan ke bahu pu(n)j khapai(n)ge || saadh samooh prasa(n)n firai(n) jag satr sabhai avilok chapai(n)ge ||7||27||

ਮਾਨਵ ਇੰਦ੍ਰ ਗਜਿੰਦ੍ਰ ਨਰਾਧਪ ਜੌਨ ਤ੍ਰਿਲੋਕ ਕੋ ਰਾਜ ਕਰੈਂਗੇ ॥ ਕੋਟਿ ਇਸਨਾਨ ਗਜਾਦਿਕ ਦਾਨ ਅਨੇਕ ਸੁਅੰਬਰ ਸਾਜ ਬਰੈਂਗੇ ॥ ਬ੍ਰਹਮ ਮਹੇਸਰ ਬਿਸਨ ਸਚੀਪਤਿ ਅੰਤ ਫਸੇ ਜਮ ਫਾਸ ਪਰੈਂਗੇ ॥ ਜੇ ਨਰ ਸ੍ਰੀ ਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰ ਨ ਦੇਹ ਧਰੈਂਗੇ ॥੮॥੨੮॥

maanav i(n)dhr gaji(n)dhr naraadhap jauan tiralok ko raaj karai(n)ge || koT isanaan gajaadhik dhaan anek sua(n)bar saaj barai(n)ge || braham mahesar bisan sacheepat a(n)t fase jam faas parai(n)ge || je nar sree pat ke pras hai(n) pag te nar fer na dheh dharai(n)ge ||8||28||

ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥ ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥ ਬਾਸ ਕੀਓ ਬਿਖਿਆਨ ਸੋਂ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥ ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥

kahaa bhayo jo dhouoo lochan moo(n)dh kai baiTh rahio bak dhiaan lagaio || nhaat firio le'ee saat samudhran lok gayo paralok gavaio || baas keeo bikhiaan so(n) baiTh kai aaise hee aaise su bais bitaio || saach kaho(n) sun leh sabhai jin prem keeo tin hee prabh paio ||9||29||

ਕਾਹੂ ਲੈ ਪਾਹਨ ਪੂਜ ਧਰਯੋ ਸਿਰ ਕਾਹੂ ਲੈ ਲਿੰਗੁ ਗਰੇ ਲਟਕਾਇਓ ॥ ਕਾਹੂ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂ ਪਛਾਹ ਕੋ ਸੀਸੁ ਨਿਵਾਇਓ ॥ ਕੋਊ ਬੁਤਾਨ ਕੋ ਪੂਜਤ ਹੈ ਪਸੁ ਕੋਊ ਮ੍ਰਿਤਾਨ ਕੋ ਪੂਜਨ ਧਾਇਓ ॥ ਕੂਰ ਕ੍ਰਿਆ ਉਰਝਿਓ ਸਭ ਹੀ ਜਗ ਸ੍ਰੀ ਭਗਵਾਨ ਕੋ ਭੇਦੁ ਨ ਪਾਇਓ ॥੧੦॥੩੦॥

kaahoo lai paahan pooj dharayo sir kaahoo lai li(n)g gare laTakaio || kaahoo lakhio har avaachee dhisaa meh kaahoo pachhaeh ko sees nivaio || kouoo butaan ko poojat hai pas kouoo mritaan ko poojan dhaio || koor kriaa urajhio sabh hee jag sree bhagavaan ko bhedh na paio ||10||30||